ਸਿਹਤ ਤੋਂ ਲੈ ਕੇ ਸੁੰਦਰਤਾ ਤੱਕ ਇਹ ਹਨ ਦੁੱਧ ਦੇ ਹੈਰਾਨੀਜਨਕ ਫਾਇਦੇ 

ਸਿਹਤ ਤੋਂ ਲੈ ਕੇ ਸੁੰਦਰਤਾ ਤੱਕ ਇਹ ਹਨ ਦੁੱਧ ਦੇ ਹੈਰਾਨੀਜਨਕ ਫਾਇਦੇ 

ਸਰਦੀਆਂ 'ਚ ਦੁੱਧ 'ਚ ਹਲਦੀ ਮਿਲਾ ਕੇ ਪੀਣ ਨਾਲ ਕਈ ਮੌਸਮੀ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਸਕਿਨ 'ਚ ਚਮਕ ਵੀ ਬਣੀ ਰਹਿੰਦੀ ਹੈ।

ਹਲਦੀ ਦੇ ਦੁੱਧ ਵਿੱਚ ਵਿਟਾਮਿਨ ਸੀ, ਬੀ6 ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ

ਹਲਦੀ ਅਤੇ ਦੁੱਧ ਦੋਵਾਂ ਵਿੱਚ ਐਂਟੀਵਾਇਰਲ ਗੁਣ ਹੁੰਦੇ ਹਨ ਜੋ ਜ਼ੁਕਾਮ ਅਤੇ ਖੰਘ ਨਾਲ ਲੜਨ ਵਿੱਚ ਮਦਦ ਕਰਦੇ ਹਨ।

ਹਲਦੀ ਅਤੇ ਦੁੱਧ ਵਿੱਚ ਮੌਜੂਦ ਐਂਟੀਆਕਸੀਡੈਂਟ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨਾਲ ਲੜਨ ਵਿੱਚ ਮਦਦ ਕਰਦੇ ਹਨ ਅਤੇ ਚਿਹਰੇ ਦੀ ਚਮਕ ਵੀ ਵਧਾਉਂਦੇ ਹਨ।

ਮਾਨਸਿਕ ਤਣਾਅ ਤੋਂ ਪੀੜਤ ਲੋਕਾਂ ਲਈ ਵੀ ਹਲਦੀ ਵਾਲਾ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਤਣਾਅ ਦੂਰ ਕਰਨ ਵਾਲੇ ਤੱਤ ਪਾਏ ਜਾਂਦੇ ਹਨ

ਹਲਦੀ ਦੇ ਦੁੱਧ ਦੇ ਐਂਟੀ-ਇੰਫਲੇਮੇਟਰੀ ਗੁਣ ਠੰਡੇ ਮੌਸਮ ਵਿਚ ਜੋੜਾਂ ਦੇ ਦਰਦ ਤੋਂ ਰਾਹਤ ਦਿੰਦੇ ਹਨ।

ਹਲਦੀ ਦੇ ਦੁੱਧ ਵਿੱਚ ਮੌਜੂਦ ਕਰਕਿਊਮਿਨ ਇੱਕ Immunomodulatory ਏਜੰਟ ਦਾ ਕੰਮ ਕਰਦਾ ਹੈ, ਜੋ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ।

ਹਲਦੀ ਵਾਲਾ ਦੁੱਧ ਐਂਟੀ-ਮਾਈਕ੍ਰੋਬਾਇਲ ਹੁੰਦਾ ਹੈ, ਜੋ ਬੈਕਟੀਰੀਅਲ ਇਨਫੈਕਸ਼ਨ ਨੂੰ ਦੂਰ ਕਰਨ 'ਚ ਮਦਦਗਾਰ ਮੰਨਿਆ ਜਾਂਦਾ ਹੈ।