ਲੌਂਗ ਦਾ ਪਾਣੀ ਪੀਣ ਨਾਲ ਹੋ ਸਕਦੇ ਹਨ ਕਈ ਫਾਇਦੇ

ਲੌਂਗ ਦਾ ਪਾਣੀ ਪੀਣ ਨਾਲ ਹੋ ਸਕਦੇ ਹਨ ਕਈ ਫਾਇਦੇ

ਲੌਂਗ ਗਰਮੀ ਤੋਂ ਬਚਾਉਣ ਲਈ ਕਾਰਗਰ ਸਾਬਤ ਹੋ ਸਕਦੀ ਹੈ। ਲੌਂਗ ਤੋਂ ਬਣਿਆ 'ਲੌਂਗ ਦਾ ਪਾਣੀ' ਕਿਸੇ ਦਵਾਈ ਤੋਂ ਘੱਟ ਨਹੀਂ

ਲੌਂਗ ਭਾਰਤੀ ਰਸੋਈ ਦੇ ਮਹੱਤਵਪੂਰਨ ਮਸਾਲਿਆਂ ਵਿੱਚੋਂ ਇੱਕ ਹੈ। ਇਹ ਖਾਣਾ ਪਕਾਉਣ ਦੌਰਾਨ ਸੁਆਦ ਨੂੰ ਵਧਾਉਣ ਲਈ ਵਰਤਿਆ ਜਾਂਦਾ ਹੈ।

ਆਓ ਜਾਣਦੇ ਹਾਂ ਲੌਂਗ ਦਾ ਪਾਣੀ ਪੀਣ ਦੇ ਕੀ-ਕੀ ਫਾਇਦੇ ਹੁੰਦੇ ਹਨ।

ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਲੌਂਗ ਦਾ ਪਾਣੀ ਪੀਣ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਲੌਂਗ ਦੇ ਪਾਣੀ ਵਿੱਚ ਅਜਿਹੇ ਗੁਣ ਹੁੰਦੇ ਹਨ ਜੋ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਪਾਚਨ ਤੰਤਰ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ।

ਲੌਂਗ ਦੇ ਪਾਣੀ ਵਿੱਚ ਐਂਟੀਬੈਕਟੀਰੀਅਲ ਅਤੇ ਐਨਾਲਜਿਕ ਗੁਣ ਹੁੰਦੇ ਹਨ। ਜੋ ਮੂੰਹ ਦੀ ਲਾਗ ਨਾਲ ਲੜਨ ਵਿੱਚ ਮਦਦਗਾਰ ਹੁੰਦੇ ਹਨ

ਐਂਟੀ-ਆਕਸੀਡੈਂਟਸ ਨਾਲ ਭਰਪੂਰ ਲੌਂਗ ਦਾ ਪਾਣੀ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ

ਲੌਂਗ ਵਿੱਚ ਯੂਜੇਨੋਲ ਸਮੇਤ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਆਕਸੀਟੇਟਿਵ ਤਣਾਅ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ।

ਲੌਂਗ ਵਿੱਚ ਮੌਜੂਦ ਮਿਸ਼ਰਣ ਕੈਂਸਰ ਸੈੱਲਾਂ ਦੇ ਵਾਧੇ ਨੂੰ ਘੱਟ ਕਰਦੇ ਹਨ