ਕਦੋਂ ਹੈ ਦੀਵਾਲੀ, ਜਾਣੋ ਤਰੀਕ ਤੇ ਸ਼ੁਭ ਸਮਾਂ 

ਦੀਵਾਲੀ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਹੈ।

ਇਸ ਦਿਨ ਭਗਵਾਨ ਰਾਮ, ਸੀਤਾ ਅਤੇ ਲਕਸ਼ਮਣ 14 ਸਾਲ ਦੇ ਬਨਵਾਸ ਤੋਂ ਬਾਅਦ ਆਏ ਸਨ।

ਦੀਵਾਲੀ ਸਾਲ ਦੇ ਸਭ ਤੋਂ ਵੱਧ ਮਨਾਏ ਜਾਣ ਵਾਲੇ ਤਿਉਹਾਰਾਂ ਵਿੱਚੋਂ ਇੱਕ ਹੈ।

ਦੀਵਾਲੀ ਦਾ ਤਿਉਹਾਰ ਧਨਤੇਰਸ ਤੋਂ ਸ਼ੁਰੂ ਹੁੰਦਾ ਹੈ ਅਤੇ ਭਾਈ ਦੂਜ ਤੱਕ ਜਾਰੀ ਰਹਿੰਦਾ ਹੈ।

ਆਓ ਜਾਣਦੇ ਹਾਂ ਇਸ ਸਾਲ ਦੀਵਾਲੀ ਦਾ ਤਿਉਹਾਰ ਕਦੋਂ ਹੈ।

ਦੀਵਾਲੀ ਦਾ ਤਿਉਹਾਰ ਹਰ ਸਾਲ ਕਾਰਤਿਕ ਮਹੀਨੇ ਦੇ 15ਵੇਂ ਦਿਨ ਅਮਾਵਸਿਆ ਨੂੰ ਮਨਾਇਆ ਜਾਂਦਾ ਹੈ।

ਇਸ ਸਾਲ ਦੀਵਾਲੀ ਦਾ ਤਿਉਹਾਰ ਦੇਸ਼ ਭਰ 'ਚ 12 ਨਵੰਬਰ ਨੂੰ ਮਨਾਇਆ ਜਾਵੇਗਾ।

ਇਸ ਦਿਨ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਪੂਜਾ ਕੀਤੀ ਜਾਂਦੀ ਹੈ।

ਦੀਵਾਲੀ ਦੇ ਦਿਨ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਹੈ।