ਯੂਰਿਕ ਐਸਿਡ ਵੱਧਣ 'ਤੇ ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ਤੋਂ ਆਊਟ !

ਖਾਨਪਾਨ  'ਚ ਪਿਊਰੀਨ ਪਦਾਰਥਾਂ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰੀਰ 'ਚ ਯੂਰਿਕ ਐਸਿਡ ਵਧਣ ਲੱਗਦਾ ਹੈ। ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ

ਹਾਈ ਯੂਰਿਕ ਐਸਿਡ ਹੋਣ ਕਾਰਨ ਜੋੜਾਂ ਦਾ ਦਰਦ, ਗਠੀਆ ਅਤੇ ਕਿਡਨੀ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ।

ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨਾ ਜ਼ਰੂਰੀ ਹੈ। ਇਸ ਨੂੰ ਕੰਟਰੋਲ ਕਰਨ ਲਈ ਖਾਣ-ਪੀਣ ਦੀਆਂ ਆਦਤਾਂ ਨੂੰ ਸੁਧਾਰਨਾ ਚਾਹੀਦਾ ਹੈ

ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦੱਸਾਂਗੇ ਜੋ ਯੂਰਿਕ ਐਸਿਡ ਵਧਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਆਪਣੀ ਪਲੇਟ  'ਚੋਂ ਕੱਢਣਾ ਫਾਇਦੇਮੰਦ ਹੈ।

ਜਿਨ੍ਹਾਂ ਲੋਕਾਂ ਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ, ਉਨ੍ਹਾਂ ਨੂੰ ਸੋਇਆਬੀਨ ਜਾਂ ਸੋਇਆ ਪ੍ਰੋਡਕਟਸ ਬਿਲਕੁਲ ਨਹੀਂ ਖਾਣੇ ਚਾਹੀਦਾ। ਇਹ ਇੱਕ ਅਜਿਹਾ ਭੋਜਨ ਹੈ ਜੋ ਯੂਰਿਕ ਐਸਿਡ ਨੂੰ ਵਧਾਉਂਦਾ ਹੈ। 

ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਲਾਲ ਮੀਟ, ਕੀਮਾ ਮੀਟ ਅਤੇ ਆਰਗਨ ਮੀਟ ਵਰਗੇ ਮਾਸਾਹਾਰੀ ਭੋਜਨਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਇਨ੍ਹਾਂ ਨੂੰ ਖਾਣ ਨਾਲ ਯੂਰਿਕ ਐਸਿਡ ਦੀ ਸਮੱਸਿਆ ਵੱਧ ਸਕਦੀ ਹੈ।

ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਸੋਡਾ ਵਾਲੀਆਂ ਚੀਜ਼ਾਂ ਜਿਵੇਂ ਕਿ ਸਾਫਟ ਡਰਿੰਕਸ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਵਿਚ ਪਿਊਰੀਨ ਦੀ ਮਾਤਰਾ ਤਾਂ ਘੱਟ ਹੁੰਦੀ ਹੈ ਪਰ ਫਰਕਟੋਜ਼ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨਾਲ ਯੂਰਿਕ ਐਸਿਡ ਵਧ ਸਕਦਾ ਹੈ

ਜ਼ਿਆਦਾ ਮਾਤਰਾ ਵਿਚ ਸ਼ਰਾਬ ਪੀਣ ਨਾਲ ਯੂਰਿਕ ਐਸਿਡ ਵਧਣ ਲੱਗਦਾ ਹੈ। ਇਸ ਲਈ ਜੇਕਰ ਤੁਹਾਡੇ ਸਰੀਰ 'ਚ ਕੋਈ ਦਿੱਕਤ ਹੈ ਤਾਂ ਇਸ ਨੂੰ ਪੀਣਾ ਬੰਦ ਕਰ ਦਿਓ।

  ਇਨ੍ਹਾਂ ਚੀਜ਼ਾਂ ਨੂੰ ਆਪਣੀ ਡਾਈਟ ਤੋਂ ਵੀ ਦੂਰ ਰੱਖਣਾ ਚਾਹੀਦਾ ਹੈ। ਇਹ ਤੁਹਾਡੀ ਸਿਹਤ ਲਈ ਕਾਫੀ ਬਿਹਤਰ ਹੋਵੇਗਾ ਅਤੇ ਤੁਸੀਂ ਆਪਣੇ ਸਰੀਰ ਵਿੱਚ ਵੱਧ ਰਹੇ ਯੂਰਿਕ ਐਸਿਡ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਸਕੋਗੇ।