PM Kisan ਦਾ ਪੈਸਾ ਕਦੋਂ ਆਵੇਗਾ...ਸਰਕਾਰ ਨੇ ਦੱਸਿਆ ਸਮਾਂ... 

ਮੋਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੀਐਮ ਕਿਸਾਨ ਦੀ ਅਗਲੀ ਕਿਸ਼ਤ ਕਦੋਂ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਹੈ।

ਇਸ ਤੋਂ ਪਹਿਲਾਂ 18 ਜੂਨ ਨੂੰ ਮੋਦੀ ਸਰਕਾਰ ਨੇ 17ਵੀਂ ਕਿਸ਼ਤ ਜਾਰੀ ਕੀਤੀ ਸੀ ਅਤੇ ਹੁਣ 18ਵੀਂ ਕਿਸ਼ਤ ਦਾ ਐਲਾਨ ਕਰ ਦਿੱਤਾ ਹੈ।

PM Kisan ਸਕੀਮ ਦੇ ਤਹਿਤ ਮੋਦੀ ਸਰਕਾਰ ਕਿਸਾਨਾਂ ਨੂੰ ਹਰ ਸਾਲ 2000-2000 ਰੁਪਏ ਦੀਆਂ ਤਿੰਨ ਕਿਸ਼ਤਾਂ ਦਿੰਦੀ ਹੈ। 

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨਵੰਬਰ ਮਹੀਨੇ ਵਿੱਚ PM Kisan ਦੀ 18ਵੀਂ ਕਿਸ਼ਤ ਜਾਰੀ ਕਰ ਸਕਦੀ ਹੈ।

ਦਰਅਸਲ, ਸਰਕਾਰ ਕਣਕ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਪਾਉਣਾ ਚਾਹੁੰਦੀ ਹੈ।

ਕਣਕ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਆਉਣ ਕਾਰਨ ਕਿਸਾਨ ਕਣਕ ਦਾ ਬੀਜ ਅਤੇ ਖਾਦ ਖਰੀਦ ਸਕਣਗੇ।

ਸਰਕਾਰ ਨੇ 2019 ਵਿੱਚ PM Kisan ਯੋਜਨਾ ਸ਼ੁਰੂ ਕੀਤੀ ਸੀ। ਕਿਸ਼ਤ ਲੈਣ ਲਈ ਰਜਿਸਟਰਡ ਕਿਸਾਨਾਂ ਨੂੰ ਈ-ਕੇਵਾਈਸੀ ਕਰਵਾਉਣੀ ਪਵੇਗੀ।